ਜਨਤਾ ਦੀ ਸੁਰੱਖਿਆ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਚੁੱਕੇ ਜਾ ਰਹੇ ਹਨ ਸਖ਼ਤ ਕਦਮ

ਹਥਿਆਰਾਂ ਦੇ ਪ੍ਰਦਰਸ਼ਨ ਅਤੇ ਜਸ਼ਨ ਮਨਾਉਣ ਲਈ ਗੋਲੀਬਾਰੀ ਦੇ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ

ਮੈਰਿਜ ਪੈਲੇਸ ਦੇ ਮਾਲਕਾਂ ਨਾਲ ਕੀਤੀ ਮੀਟਿੰਗ

ਬਠਿੰਡਾ, 11 ਨਵੰਬਰ : ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੋਂਡਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸਪੀ (ਸ਼ਹਿਰੀ) ਸ੍ਰੀ ਨਰਿੰਦਰ ਸਿੰਘ ਵੱਲੋਂ ਮੈਰਿਜ ਪੈਲੇਸ ਮਾਲਕਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ”ਕੋਈ ਹਥਿਆਰ ਨਹੀਂ” ਨੀਤੀ ‘ਤੇ ਸਖ਼ਤੀ ਨਾਲ ਅਮਲ ਕਰਨ ਲਈ ਨਿਰਦੇਸ਼ ਜਾਰੀ ਕੀਤੇ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਹਨਾਂ ਕਿਹਾ ਕਿ ਹਥਿਆਰਾਂ ਦੇ ਪ੍ਰਦਰਸ਼ਨ ਅਤੇ ਜਸ਼ਨ ਮਨਾਉਣ ਲਈ ਗੋਲੀਬਾਰੀ ਦੇ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ। ਇਸ ਤੋਂ ਇਲਾਵਾ ਉਹਨਾਂ ਇਹ ਵੀ ਕਿਹਾ ਕਿ ਜਨਤਾ ਦੀ ਸੁਰੱਖਿਆ ਨੂੰ ਪ੍ਰਥਮਤਾ ਦੇਣ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ।
ਇਸ ਮੌਕੇ ਉਹਨਾਂ ਮੈਰਿਜ ਪੈਲੇਸ ਮਾਲਕਾਂ ਨੂੰ ਕਿਹਾ ਕਿ ਉਹ ਇਸ ਨੀਤੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਤੇ ਹਥਿਆਰਾਂ ਦੇ ਪ੍ਰਦਰਸ਼ਨ ਦੀ ਸੂਚਨਾ ਦੇਣ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਣ।
ਉਹਨਾਂ ਕਿਹਾ ਕਿ ਪੁਲਿਸ ਵੱਲੋਂ ਇਹ ਕਦਮ ਸਮਾਜ ਵਿੱਚ ਸ਼ਾਂਤੀ ਬਣਾਈ ਰੱਖਣ ਅਤੇ ਮੌਜੂਦਾ ਕਾਨੂੰਨਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ।
ਉਹਨਾਂ ਆਮ ਜਨਤਾ ਨੂੰ ਅਪੀਲ ਕਰਦਿਆ ਕਿਹਾ ਕਿ ਜੇਕਰ ਉਹਨਾਂ ਨੂੰ ਕਿਸੇ ਵੀ ਅਜਿਹੀ ਘਟਨਾ ਦੀ ਸੂਚਨਾ ਮਿਲਦੀ ਹੈ ਤਾਂ ਉਹ ਨਜ਼ਦੀਕੀ ਪੁਲਿਸ ਥਾਣੇ ਵਿੱਚ ਦੇਣ ਅਤੇ ਕਾਨੂੰਨ-ਵਿਰੁੱਧ ਕਾਰਵਾਈ ਤੋਂ ਬਚਣ।

Loading

Leave a Reply

Your email address will not be published. Required fields are marked *